HomeLatest Newsਸੁਖਬੀਰ ਸਿੰਘ ਬਾਦਲ ਹਿਰਾਸਤ 'ਚ, ਅੰਬ ਸਾਹਿਬ ਵਿਖੇ ਅਕਾਲੀ ਆਗੂਆਂ ਦੇ ਹੱਕ...

ਸੁਖਬੀਰ ਸਿੰਘ ਬਾਦਲ ਹਿਰਾਸਤ ‘ਚ, ਅੰਬ ਸਾਹਿਬ ਵਿਖੇ ਅਕਾਲੀ ਆਗੂਆਂ ਦੇ ਹੱਕ ‘ਚ ਰੋਸ ਪ੍ਰਦਰਸ਼ਨ

― Advertisement ―

spot_img
ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿਚ ਲਿਆ ਅੰਬ ਸਾਹਿਬ ਵਿਖੇ ਹੋ ਰਿਹਾ ਸੀ ਰੋਸ ਪ੍ਰਦਰਸ਼ਨ

ਮੋਹਾਲੀ, 2 ਜੁਲਾਈ — ਪੰਜਾਬ ਵਿੱਚ ਰਾਜਨੀਤੀ ਗਰਮਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਪੁਲਿਸ ਵੱਲੋਂ ਗੁਰਦੁਆਰਾ ਅੰਬ ਸਾਹਿਬ ਤੋਂ ਹਿਰਾਸਤ ਵਿੱਚ ਲਿਆ ਗਿਆ।

ਸੁਖਬੀਰ ਬਾਦਲ ਨਾਲ ਸਿੱਖ ਰਾਜਨੀਤੀ ਦੇ ਕਈ ਹੋਰ ਵੱਡੇ ਮੁਖੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਬੰਟੀ ਰੋਮਾਣਾ, ਸਿਕੰਦਰ ਸਿੰਘ ਮਲੂਕਾ ਤੇ ਹੋਰ ਸੀਨੀਅਰ ਅਕਾਲੀ ਆਗੂ ਵੀ ਸ਼ਾਮਲ ਹਨ। ਇਹ ਸਾਰੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਰੋਸ ਪ੍ਰਗਟ ਕਰਨ ਲਈ ਇਕੱਠੇ ਹੋਏ ਸਨ।

ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਇਕ ਪੁਲਿਸ ਬੱਸ ਵਿਚ ਬਿਠਾ ਕੇ ਹਿਰਾਸਤ ਵਿੱਚ ਲੈ ਲਿਆ। ਮਜੀਠੀਆ ਹਾਲ ਹੀ ਵਿੱਚ ਡਰੱਗ ਮਨੀ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਨ, ਜਿਸਨੂੰ ਲੈ ਕੇ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਇਹ ਘਟਨਾ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਹੋਰ ਵੱਡਾ ਮੋੜ ਮੰਨੀ ਜਾ ਰਹੀ ਹੈ, ਕਿਉਂਕਿ ਅਕਾਲੀ ਦਲ ਨੇ ਮਜੀਠੀਆ ਦੀ ਗ੍ਰਿਫਤਾਰੀ ਨੂੰ “ਸਿਆਸੀ ਪ੍ਰੇਰਿਤ” ਦੱਸਿਆ ਹੈ ਅਤੇ ਇਸ ਖਿਲਾਫ ਲਗਾਤਾਰ ਰੋਸ ਜਤਾ ਰਿਹਾ ਹੈ।

― Advertisement ―

spot_img