ਫਿਰੋਜ਼ਪੁਰ ਪੁਲਸ ਨੇ ਜ਼ੀਰਾ ਵਿਚ ਸੁਨਿਆਰੇ ਨੂੰ ਗੋਲੀ ਮਾਰਨ ਵਾਲੇ ਲੁਟੇਰਿਆਂ ਦਾ ਐਨਕਾਊਂਟਰ ਕਰਕੇ 24 ਘੰਟਿਆਂ ਵਿੱਚ 2 ਮੁਲਜ਼ਮ ਕਾਬੂ ਕੀਤੇ। ਇੱਕ ਲੁਟੇਰਾ ਗੋਲੀ ਲੱਗਣ ਕਾਰਨ ਜ਼ਖਮੀ।
ਜ਼ੀਰਾ: ਫਿਰੋਜ਼ਪੁਰ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਸੁਨਿਆਰੇ ਨੂੰ ਗੋਲੀ ਮਾਰਨ ਵਾਲੇ ਲੁਟੇਰਿਆਂ ਨੂੰ ਕੇਵਲ 24 ਘੰਟਿਆਂ ਵਿੱਚ ਹੀ ਕਾਬੂ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਜ਼ੀਰਾ ਦੇ ਤਲਵੰਡੀ ਰੋਡ ’ਤੇ ਤਿੰਨ ਹਥਿਆਰਬੰਦ ਲੁਟੇਰੇ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਦਾਖ਼ਲ ਹੋਏ ਸਨ। ਇਨ੍ਹਾਂ ਨੇ ਲੁੱਟ ਦੀ ਕੋਸ਼ਿਸ਼ ਦੌਰਾਨ ਸੁਨਿਆਰੇ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ।
ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਜੀਰਾ ਪੁਲਸ, ਸੀ.ਆਈ.ਏ. ਸਟਾਫ਼ ਅਤੇ ਐੱਸ.ਟੀ.ਐੱਫ. ਵੱਲੋਂ ਮੱਖੂ ਏਰੀਏ ਵਿੱਚ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਦੋ ਲੁਟੇਰੇ ਮੋਟਰਸਾਈਕਲ ’ਤੇ ਉੱਥੋਂ ਲੰਘ ਰਹੇ ਸਨ।
ਜਦੋਂ ਪੁਲਸ ਨੇ ਇਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਪੁਲਸ ’ਤੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਦੌਰਾਨ ਇੱਕ ਲੁਟੇਰਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਦੋਵੇਂ ਲੁਟੇਰੇ ਮੋਟਰਸਾਈਕਲ ਤੋਂ ਡਿੱਗ ਗਏ, ਜਿਨ੍ਹਾਂ ਨੂੰ ਪੁਲਸ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ।
ਪੁਲਸ ਵੱਲੋਂ ਦੋਵੇਂ ਲੁਟੇਰਿਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ।

